ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥ One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace: ਰਾਗੁ ਜੈਜਾਵੰਤੀ ਮਹਲਾ ੯ ॥ Raag Jaijaavantee, Ninth Mehl: ਰਾਮੁ ਸਿਮਰਿ ਰਾਮੁ ਸਿਮਰਿ ਇਹੈ ਤੇਰੈ ਕਾਜਿ ਹੈ ॥ Meditate in remembrance on the Lord - meditate on the Lord; this alone shall be of use to you. ਮਾਇਆ ਕੋ ਸੰਗੁ ਤਿਆਗੁ ਪ੍ਰਭ ਜੂ ਕੀ ਸਰਨਿ ਲਾਗੁ ॥ Abandon your association with Maya, and take shelter in the Sanctuary of God. ਜਗਤ ਸੁਖ ਮਾਨੁ ਮਿਥਿਆ ਝੂਠੋ ਸਭ ਸਾਜੁ ਹੈ ॥੧॥ ਰਹਾਉ ॥ Remember that the pleasures of the world are false; this whole show is just an illusion. ||1||Pause|| ਸੁਪਨੇ ਜਿਉ ਧਨੁ ਪਛਾਨੁ ਕਾਹੇ ਪਰਿ ਕਰਤ ਮਾਨੁ ॥ You must understand that this wealth is just a dream. Why are you so proud? ਬਾਰੂ ਕੀ ਭੀਤਿ ਜੈਸੇ ਬਸੁਧਾ ਕੋ ਰਾਜੁ ਹੈ ॥੧॥ The empires of the earth are like walls of sand. ||1|| ਨਾਨਕੁ ਜਨੁ ਕਹਤੁ ਬਾਤ ਬਿਨਸਿ ਜੈਹੈ ਤੇਰੋ ਗਾਤੁ ॥ Servant Nanak speaks the Truth: your body shall perish and pass away. ਛਿਨੁ ਛਿਨੁ ਕਰਿ ਗਇਓ ਕਾਲੁ ਤੈਸੇ ਜਾਤੁ ਆਜੁ ਹੈ ॥੨॥੧॥ Moment by moment, yesterday passed. Today is passing as well. ||2||1||
ਗਉੜੀ ਛੰਤ ਮਹਲਾ ੧ ॥ Gauree, Chhant, First Mehl: ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ Hear me, O my Dear Husband God - I am all alone in the wilderness. ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ How can I find comfort without You, O my Carefree Husband God? ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ The soul-bride cannot live without her Husband; the night is so painful for her. ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ Sleep does not come. I am in love with my Beloved. Please, listen to my prayer! ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ Other than my Beloved, no one cares for me; I cry all alone in the wilderness. ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥ O Nanak, the bride meets Him when He causes her to meet Him; without her Beloved, she suffers in pain. ||1||
Không có nhận xét nào:
Đăng nhận xét